SP ਅਤੇ ਦੋ DSPs ਸਣੇ ਸੱਤ ਪੁਲਿਸ ਅਧਿਕਾਰੀ ਮੁਅੱਤਲ
1 min read

SP ਅਤੇ ਦੋ DSPs ਸਣੇ ਸੱਤ ਪੁਲਿਸ ਅਧਿਕਾਰੀ ਮੁਅੱਤਲ

ਫ਼ਿਰੋਜ਼ਪੁਰ ਨੇੜੇ 5 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫ਼ਲੇ ਦੀ ਸੁਰੱਖਿਆ ਵਿਚ ਕੁਤਾਹੀ’ ਦੇ ਮਾਮਲੇ ਵਿਚ ਪੰਜਾਬ ਪੁਲਸ ਨੇ ਬਠਿੰਡਾ ਦੇ ਐੱਸ. ਪੀ. ਸਣੇ ਸੱਤ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਫਿਰੋਜ਼ਪੁਰ ਵਿਚ ਰੈਲੀ ਨੂੰ ਸੰਬੋਧਨ ਕਰਨਾ ਸੀ। ਇਸ ਕੇਸ ਦੀ ਜਾਂਚ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਵੱਲੋਂ ਦਿੱਤੀ ਗਈ ਰਿਪੋਰਟ ਵਿਚ ਕਈ ਚੋਟੀ ਦੇ ਅਧਿਕਾਰੀਆਂ ਨੂੰ ਇਸ ਕੁਤਾਹੀ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ ਜਿਨ੍ਹਾਂ ਵਿਚ ਤਤਕਾਲੀ ਗ੍ਰਹਿ ਸਕੱਤਰ ਤੇ ਡੀ. ਜੀ. ਪੀ. ਸਣੇ ਐਡੀਸ਼ਨਲ ਡੀ. ਜੀ. ਪੀ. ਤੇ ਐੱਸ. ਐੱਸ. ਪੀ ਰੈਂਕ ਦੇ ਅਧਿਕਾਰੀ ਸ਼ਾਮਲ ਹਨ।

One thought on “SP ਅਤੇ ਦੋ DSPs ਸਣੇ ਸੱਤ ਪੁਲਿਸ ਅਧਿਕਾਰੀ ਮੁਅੱਤਲ

News Editor ਨੂੰ ਜਵਾਬ ਦੇਵੋ ਜਵਾਬ ਰੱਦ ਕਰੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।