ਵਿਧਾਇਕ ਪਰਾਸ਼ਰ ਨੇ ਵਾਰਡ ਨੰਬਰ 74 ਵਿੱਚ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ
ਲੁਧਿਆਣਾ, 21 ਦਸੰਬਰ: (ਅਮਰੀਕ ਸਿੰਘ ਪ੍ਰਿੰਸ)
ਇਲਾਕੇ ਵਿੱਚ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਵੀਰਵਾਰ ਨੂੰ ਵਾਰਡ ਨੰਬਰ 74 (ਪੁਰਾਣਾ ਵਾਰਡ ਨੰਬਰ 51) ਵਿੱਚ ਇੱਕ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।
ਨਗਰ ਨਿਗਮ ਦੇ ਰੈਣ ਬਸੇਰੇ (ਗੁਰਦੁਆਰਾ ਸ਼ਹੀਦਾਂ ਫੇਰੂਮਾਨ ਸਾਹਿਬ ਦੇ ਨੇੜੇ) ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ 25 ਐਚ.ਪੀ. ਦਾ ਟਿਊਬਵੈੱਲ ਲਗਾਇਆ ਜਾ ਰਿਹਾ ਹੈ।
ਵਿਧਾਇਕ ਪਰਾਸ਼ਰ ਨੇ ਦੱਸਿਆ ਕਿ ਟਿਊਬਵੈੱਲ ਲਗਾਉਣ ਨਾਲ ਇਲਾਕੇ ਵਿੱਚ ਪਾਣੀ ਦੀ ਸਪਲਾਈ ਸੁਚਾਰੂ ਹੋ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਵਾਰਡ ਨੰਬਰ 74 ਦੇ ਨਿਰੰਕਾਰੀ ਮੁਹੱਲਾ, ਮੁਰਾਦਪੁਰਾ ਅਤੇ ਨਾਨਕਪੁਰੀ ਵਿਖੇ ਗਲੀਆਂ ਦੇ ਪੁਨਰ ਨਿਰਮਾਣ ਲਈ ਵੀ ਵਿਕਾਸ ਕਾਰਜ ਕਰਵਾਏ ਗਏ ਸਨ।
ਵਿਧਾਇਕ ਨੇ ਦੱਸਿਆ ਕਿ ਲੁਧਿਆਣਾ ਕੇਂਦਰੀ ਹਲਕੇ ਵਿੱਚ ਵੱਡੀ ਗਿਣਤੀ ਵਿੱਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਹੋਰ ਵੀ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।
ਵਿਧਾਇਕ ਪਰਾਸ਼ਰ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੰਮ ਕਰ ਰਹੀ ਹੈ