ਕਿਹਾ ਆਪ ਕੀ ਸਰਕਾਰ ਆਪ ਕੇ ਦੁਆਰ ਮੁਹਿੰਮ ਸੂਬਾ ਵਾਸੀਆਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ
ਲੁਧਿਆਣਾ:22 ਦਸੰਬਰ (ਅਮਰੀਕ ਸਿੰਘ ਪ੍ਰਿੰਸ) ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 4 ਦੇ ਲਾਜਪਤ ਨਗਰ ਵਿਖੇ ਕਰੀਬ 25 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਭਰ ਵਿੱਚ ਹੀ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ , ਇਸੇ ਹੀ ਲੜੀ ਤਹਿਤ ਹਲਕਾ ਪੂਰਵੀ ਅੰਦਰ ਵੀ ਹਰ ਵਾਰਡ ਅੰਦਰ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ , ਜਿੰਨਾ ਚ ਸੜਕਾਂ ਗਲੀਆਂ ਸੀਵਰੇਜ ਅਤੇ ਸਟਰੀਟ ਲਾਈਟਾਂ ਤੋਂ ਇਲਾਵਾ ਹੋਰ ਵਿਕਾਸ ਕਾਰਜ ਜਿਨਾਂ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ । ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਬੀ ਅੰਦਰ ਆਮ ਆਦਮੀ ਕਲੀਨਿੰਗ ਅਤੇ ਹਲਕੇ ਦੇ ਸਾਰੇ ਹੀ ਸਰਕਾਰੀ ਸਕੂਲਾਂ ਤੇ ਕੰਮ ਜੋਰਾਂ ਸ਼ੋਰਾਂ ਨਾਲ ਸ਼ੁਰੂ ਕਰਵਾਏ ਗਏ ਹਨ , ਇਹਨਾਂ ਕੰਮਾਂ ਦੇ ਮੁਕੰਮਲ ਹੋਣ ਨਾਲ ਜਿੱਥੇ ਹਲਕਾ ਪੂਰਵੀ ਦੇ ਵਸਨੀਕਾਂ ਨੂੰ ਵਧੀਆ ਸੜਕਾਂ ਮੁਹੱਲੇ ਦੀਆਂ ਗਲੀਆਂ ਅਤੇ ਸੀਵਰਸ ਸਪਲਾਈ ਦਰੁਸਤ ਮਿਲਣ ਦੇ ਨਾਲ ਨਾਲ ਦਵਾਈ ਪੜ੍ਹਾਈ ਦਾ ਵੀ ਵਿਸ਼ੇਸ਼ ਤੌਰ ਤੇ ਧਿਆਨ ਰੱਖਦੇ ਹੋਏ ਹਸਪਤਾਲਾਂ ਅਤੇ ਸਕੂਲਾਂ ਦੀ ਰੂਪ ਰੇਖਾ ਵੀ ਬਦਲੀ ਨਜ਼ਰ ਆਵੇਗੀ । ਉਹਨਾਂ ਕਿਹਾ ਕਿ ਸੂਬੇ ਤੇ ਰਾਜ ਕਰ ਚੁੱਕੀਆਂ ਸਾਬਕਾ ਸਰਕਾਰਾਂ ਨੇ ਸੂਬਾ ਵਾਸੀਆਂ ਨੂੰ ਸਿਰਫ ਗੁਮਰਾਹ ਕੀਤਾ ਹੈ । ਵਿਧਾਇਕ ਗਰੇਵਾਲ ਨੇ ਕਿਹਾ ਕਿ ਦੂਜੇ ਪਾਸੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਨੌਜਵਾਨਾਂ ਲਈ ਰੋਜ਼ਗਾਰ ਮੁਹਈਆ ਕਰਵਾ ਰਹੀ ਹੈ ਉੱਥੇ ਹੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀ ਮੁਢਲੀਆਂ ਸਹੂਲਤਾਂ ਵੀ ਮੁਹਈਆ ਕਰਵਾਉਣ ਲਈ ਵਚਨਬੱਧ ਹੈ । ਇਸ ਮੌਕੇ ਤੇ ਆਪ ਆਗੂ ਜਸਵਿੰਦਰ ਸਿੰਘ ਸੰਧੂ , ਵਿਧਾਇਕ ਪੀਏ ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।