ਸਰਕਾਰੀ ਆਈ.ਟੀ.ਆਈ.(ਲੜਕੀਆਂ) ਘੁਮਾਰ ਮੰਡੀ ਵਿਖੇ ਮੈਗਾ ਰੋਜ਼ਗਾਰ ਮੇਲਾ ਆਯੋਜਿਤ
ਲੁਧਿਆਣਾ, 27 ਦਸੰਬਰ (ਅਮਰੀਕ ਸਿੰਘ ਪ੍ਰਿੰਸ) –
ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਅਤੇ ਜ਼ਿਲ੍ਹਾ ਰੋੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਵਲੋਂ ਸਥਾਨਕ ਸਰਕਾਰੀ ਆਈ.ਟੀ.ਆਈ.(ਲੜਕੀਆਂ) ਸਿਵਲ ਲਾਈਨਜ, ਘੁਮਾਰ ਮੰਡੀ ਵਿਖੇ ਮੈਗਾ ਰੋੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ।
ਡਿਪਟੀ ਡਾਇਰੈਕਟਰ ਡੀ.ਬੀ.ਈ.ਈ. ਮਿਨਾਕਸ਼ੀ ਸ਼ਰਮਾ ਵੱਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਇਸ ਮੇਲੇ ਵਿੱਚ ਨਾਮੀ ਕੰਪਨੀਆਂ ਵਲੋਂ ਸ਼ਮੂਲੀਅਤ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲੇ ਦੌਰਾਨ ਕੁੱਲ 381 ਪ੍ਰਾਰਥੀ ਹਾਜ਼ਰ ਹੋਏ, ਪ੍ਰਾਰਥੀਆਂ ਵੱਲੋਂ ਵੱਖ-ਵੱਖ ਕੰਪਨੀਆਂ ਵਿੱਚ ਆਪਣੀ ਇੰਟਰਵਿਊ ਦਿੱਤੀ ਅਤੇ ਕੰਪਨੀਆਂ ਵੱਲੋਂ ਉਨ੍ਹਾਂ ਦੀ ਯੋਗਤਾ ਅਤੇ ਸਕਿੱਲ ਦੇ ਮੁਤਾਬਕ ਪ੍ਰਾਰਥੀਆਂ ਨੂੰ ਮੌਕੇ ਤੇ ਹੀ 195 ਪ੍ਰਾਰਥੀਆਂ ਨੂੰ ਚੁਣਿਆ ਗਿਆ ਹੈ।
ਡਿਪਟੀ ਡਾਇਰੈਕਟਰ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋੋਂ ਪ੍ਰਾਰਥੀਆਂ ਨੂੰ ਰੋੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਪ੍ਰਾਰਥੀ ਇਸ ਦਫਤਰ ਦੇ ਹੈਲਪਲਾਈਨ ਨੰ: 77400-01682 ‘ਤੇ ਸੰਪਰਕ ਕਰ ਸਕਦੇ ਹਨ।