ਅਰੋੜਾ ਨੇ ਲੋਕਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਕੀਤੀ ਅਪੀਲ
1 min read

ਅਰੋੜਾ ਨੇ ਲੋਕਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਕੀਤੀ ਅਪੀਲ

ਲੁਧਿਆਣਾ, 26 ਨਵੰਬਰ, 2023  ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਪੰਜਾਬ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ ਹੈ।ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੱਕ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਸਿੱਖ ਗੁਰੂ ਨੇ ਇੱਕ ਪ੍ਰਮਾਤਮਾ, ਸਰਬ ਸਾਂਝੀਵਾਲਤਾ, ਪਿਆਰ, ਨਿਮਰਤਾ, ਸਾਦਗੀ, ਸਮਾਨਤਾ ਅਤੇ ਸਹਿਣਸ਼ੀਲਤਾ ਦੀ ਗੱਲ ਕੀਤੀ ਸੀ। ਉਨ੍ਹਾਂ ਕਿਹਾ ਕਿ ਗੁਰੂ ਦੀਆਂ ਸਿੱਖਿਆਵਾਂ ਅੱਜ ਦੇ ਸਮੇਂ ਵਿੱਚ ਵਧੇਰੇ ਸਾਰਥਕ ਹਨ।

ਉਨ੍ਹਾਂ ਕਿਹਾ, “ਆਓ ਅਸੀਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਗ੍ਰਹਿਣ ਕਰੀਏ ਅਤੇ ਇੱਕ ਅਜਿਹੇ ਸਮਾਜ ਲਈ ਯਤਨ ਕਰੀਏ ਜਿੱਥੇ ਹਰ ਕਿਸੇ ਨਾਲ ਜਾਤ, ਨਸਲ, ਧਰਮ ਜਾਂ ਲਿੰਗ ਦੀ ਪਰਵਾਹ ਕੀਤੇ ਬਿਨਾਂ ਮਾਣ ਅਤੇ ਸਤਿਕਾਰ ਨਾਲ ਵਿਹਾਰ ਕੀਤਾ ਜਾਵੇ। ਆਓ ਅਸੀਂ ਵੱਖ-ਵੱਖ ਭਾਈਚਾਰਿਆਂ ਵਿਚਕਾਰ ਸਦਭਾਵਨਾ ਅਤੇ ਸਮਝਦਾਰੀ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰੀਏ।”ਅਰੋੜਾ ਨੇ ਕਿਹਾ ਕਿ ਇਸ ਸ਼ੁਭ ਮੌਕੇ ‘ਤੇ ਉਹ ਕਾਮਨਾ ਕਰਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੀ ਭਾਵਨਾ ਸਾਰਿਆਂ ਨੂੰ ਦਿਆਲਤਾ, ਪਿਆਰ ਅਤੇ ਏਕਤਾ ਫੈਲਾਉਣ ਲਈ ਪ੍ਰੇਰਿਤ ਕਰੇ।ਅਰੋੜਾ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਇਹ ਖੁਸ਼ੀ ਦੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਐਲਾਨ ਅਨੁਸਾਰ ਸੂਬਾ ਸਰਕਾਰ ਵੱਲੋਂ ਗੁਰੂ ਨਾਨਕ ਜੈਯੰਤੀ ਤੋਂ ਲੋਕਾਂ ਦੇ ਘਰ-ਘਰ ਤੱਕ 42 ਨਾਗਰਿਕ ਕੇਂਦਰਿਤ ਸੇਵਾਵਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸ਼ੁਭ ਮੌਕੇ ‘ਤੇ ਸੂਬਾ ਸਰਕਾਰ ਦਾ ਇਹ ਇੱਕ ਲੋਕ ਪੱਖੀ ਕਦਮ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।