23ਵੇਂ ਦਿਨ ਜਾਰੀ ਹੜਤਾਲ ‘ਚ ਪੀ.ਐਸ.ਐਮ.ਐਸ.ਯੂ. ਨੂੰ ਵੱਖ-ਵੱਖ ਜੱਥੇਬੰਦੀਆਂ ਦਾ ਭਰਪੂਰ ਸਮਰਥਨ
1 min read

23ਵੇਂ ਦਿਨ ਜਾਰੀ ਹੜਤਾਲ ‘ਚ ਪੀ.ਐਸ.ਐਮ.ਐਸ.ਯੂ. ਨੂੰ ਵੱਖ-ਵੱਖ ਜੱਥੇਬੰਦੀਆਂ ਦਾ ਭਰਪੂਰ ਸਮਰਥਨ

ਲੁਧਿਆਣਾ, 30 ਨਵੰਬਰ (ਅਮਰੀਕ ਸਿੰਘ ਪ੍ਰਿੰਸ) – ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ.ਐਸ.ਐਮ.ਐਸ.ਯੂ.) ਦੇ ਕਾਮਿਆਂ ਵੱਲੋਂ ਆਪਣੇ ਬੁਲੰਦ ਹੌਸਲੇ ਦਾ ਸਬੂਤ ਦਿੰਦਿਆਂ ਅੱਜ ਭਾਰੀ ਮੀਂਹ ਦੌਰਾਨ ਵੀ ਸਰਕਾਰ ਦੀ ਬੇਰੁਖੀ ਖਿਲਾਫ ਰੋਸ ਪ੍ਰਗਟਾਉਂਦਿਆਂ ਆਪਣਾ ਧਰਨਾ ਜਾਰੀ ਰੱਖਿਆ।

ਆਪਣੀਆਂ ਮੰਗਾਂ ਸੰਬੰਧੀ 8 ਨਵੰਬਰ ਤੋਂ ਸੂਬੇ ਭਰ ‘ਚ ਜਾਰੀ ਕਲਮਛੋੜ ਹੜਤਾਲ ਅੱਜ 23ਵੇਂ ਦਿਨ ਵਿੱਚ ਸ਼ਾਮਲ ਹੋ ਗਈ ਹੈ, ਜਿਸਦੇ ਤਹਿਤ ਜ਼ਿਲ੍ਹਾ ਪ੍ਰਧਾਨ ਸੰਜੀਵ ਭਾਰਗਵ, ਜਰਨਲ ਸਕੱਤਰ ਲਖਵੀਰ ਸਿੰਘ ਗਰੇਵਾਲ ਅਤੇ ਵਿੱਤ ਸਕੱਤਰ ਸੁਨੀਲ ਕੁਮਾਰ ਦੀ ਅਗਵਾਈ ਵਿੱਚ ਖਜ਼ਾਨਾ ਦਫਤਰ ਲੁਧਿਆਣਾ ਦੇ ਬਾਹਰ ਸਾਰੇ ਵਿਭਾਗਾਂ ਦੇ ਸਮੂਹ ਦਫਤਰੀ ਕਾਮਿਆਂ ਵੱਲੋਂ ਸੈਂਕੜਿਆਂ ਦੀ ਗਿਣਤੀ ਵਿੱਚ ਵਰ੍ਹਦੇ ਮੀਂਹ ਦੀ ਪਰਵਾਹ ਕੀਤੇ ਬਿਨਾਂ ਧਰਨਾ ਦਿੱਤਾ ਗਿਆ।

ਜਿਲ੍ਹਾ ਪ੍ਰਧਾਨ ਸੰਜੀਵ ਭਾਰਗਵ ਨੇ ਦੱਸਿਆ ਕਿ ਚੰਡੀਗੜ੍ਹ ਪ੍ਰਸਾਸ਼ਨ ਵਲੋਂ ਵੀ ਅੱਜ 4 ਫੀਸਦ ਦੀ ਕਿਸ਼ਤ ਜਾਰੀ ਕਰਦਿਆਂ 46 ਪ੍ਰਤੀਸ਼ਤ ਮਹਿੰਗਾਈ ਭੱਤਾ ਬਹਾਲ ਕਰ ਦਿੱਤਾ ਗਿਆ ਹੈ ਪਰ ਪੰਜਾਬ ਸਰਕਾਰ ਵੱਲੋਂ ਡੀ.ਏ. ਦੀਆਂ ਤਿੰਨ ਕਿਸ਼ਤਾਂ ਰੋਕ ਕੇ ਰੱਖੀਆਂ ਗਈਆਂ ਹਨ ਅਤੇ ਇਸ ਪੱਖ ਪ੍ਰਤੀ ਸਰਕਾਰ ਵੱਲੋਂ ਕੋਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਚੱਲ ਰਹੀ ਹੜਤਾਲ ਨੂੰ ਕਮਜ਼ੋਰ ਕਰਨ ਅਤੇ ਜੱਥੇਬੰਦੀ ਨੂੰ ਡਰਾਉਣ ਧਮਕਾਉਣ ਲਈ ਪੀ.ਐਸ.ਐਮ.ਐਸ.ਯੂ. ਸੂਬਾ ਵਿੱਤ ਸਕੱਤਰ ਅਨੁਜ ਸ਼ਰਮਾ ਦੀ ਬਦਲੀ ਸੰਗਰੂਰ ਤੋਂ ਅੰਮ੍ਰਿਤਸਰ ਵਿਖੇ ਕਰ ਦਿੱਤੀ ਗਈ ਹੈ। ਜੱਥੇਬੰਦੀ ਸਰਕਾਰ ਦੀ ਇਸ ਬਦਲਾਖੋਰੀ ਨੀਤੀ ਅਤੇ ਕੋਝੀਆਂ ਚਾਲਾਂ ਦੀ ਪੁਰਜ਼ੋਰ ਨਿਖੇਧੀ ਕਰਦੀ ਹੈ ।

ਇਸ ਧਰਨੇ ਦੌਰਾਨ ਜ਼ਿਲ੍ਹਾ ਪ੍ਰਧਾਨ ਸੰਜੀਵ ਭਾਰਗਵ ਦੀ ਸੱਦੇ ‘ਤੇ ਪੀ.ਡਬਲਿਊ.ਡੀ. ਫੀਲਡ ਵਰਕਸ਼ਾਪ ਯੂਨੀਅਨ, ਸਪੇਟਾ ਟੀਚਰ ਯੂਨੀਅਨ, ਬੀ.ਐੱਡ ਟੀਚਰ ਯੂਨੀਅਨ, ਐਲੀਮੈਂਟਰੀ ਟੀਚਰ ਯੂਨੀਅਨ, ਕੰਪਿਊਟਰ ਟੀਚਰ ਯੂਨੀਅਨ, ਗੌਰਮਿੰਟ ਟੀਚਰ ਯੂਨੀਅਨ ਅਤੇ ਡੀ.ਟੀ.ਐੱਫ. ਟੀਚਰ ਯੂਨੀਅਨ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ।

ਇਸ ਧਰਨੇ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਗਗਨਦੀਪ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਸਾਡਾ ਬੁਨਿਆਦੀ ਹੱਕ ਹੈ ਜੋ ਕਿ ਸਰਕਾਰ ਨੂੰ ਆਪਣੇ ਕੀਤੇ ਚੋਣ ਵਾਅਦੇ ਨੂੰ ਪੂਰ ਚੜਾਉਂਦੇ ਹੋਏ ਜਲਦ ਤੋਂ ਜਲਦ ਲਾਗੂ ਕਰਨੀ ਚਾਹੀਦੀ ਹੈ। ਹਰਪ੍ਰੀਤ ਸਿੰਘ ਗਰੇਵਾਲ ਪ੍ਰਧਾਨ ਪੀ.ਡਬਲਿਊ.ਡੀ. ਫੀਲਡ ਵਰਕਸ਼ਾਪ ਯੂਨੀਅਨ ਨੇ ਕਿਹਾ ਕਿ ਗੁਆਂਢੀ ਸੂਬਿਆਂ ਦੀਆਂ ਸਰਕਾਰਾਂ ਸਮੇਂ-ਸਮੇਂ ‘ਤੇ ਕੇਂਦਰ ਸਰਕਾਰ ਦੀ c ‘ਤੇ ਡੀ.ਏ. ਜਾਰੀ ਕਰ ਦਿੰਦੀਆਂ ਹਨ ਪਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਸਬੰਧ ਵਿੱਚ ਬਿਲਕੁਲ ਹੀ ਚੁੱਪ ਧਾਰ ਰੱਖੀ ਹੈ ਅਤੇ ਪਿਛਲੇ ਡੇਢ ਸਾਲ ਤੋਂ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਰੋਕਿਆ ਹੋਇਆ ਹੈ।

ਇਸ ਦੌਰਾਨ ਪੈਨਸ਼ਨਰ ਐਸੋਸੀਏਸ਼ਨ ਵੱਲੋਂ ਦਲੀਪ ਸਿੰਘ ਚੇਅਰਮੈਨ, ਵਿਜੈ ਮਰਜਾਰਾ ਸਾਬਕਾ ਪ੍ਰਧਾਨ ਪੀ.ਐਸ.ਐਮ.ਐਸ.ਯੂ., ਹਰਜੀਤ ਸਿੰਘ ਗਰੇਵਾਲ ਸਾਬਕਾ ਪ੍ਰਧਾਨ ਪੀ.ਐਸ.ਐਮ.ਐਸ.ਯੂ., ਸੁਸ਼ੀਲ ਕੁਮਾਰ ਸਾਬਕਾ ਚੇਅਰਮੈਨ, ਦੀਪਇੰਦਰ ਸਿੰਘ, ਵਰਿੰਦਰ ਢੀਂਗਰਾ ਨੇ ਭਰਵੀਂ ਸ਼ਮੂਲੀਅਤ ਕੀਤੀ।

ਇਸ ਦੌਰਾਨ ਮੁੱਖ ਬੁਲਾਰੇ ਵਿਨੋਦ ਕੁਮਾਰ ਜ਼ਿਲ੍ਹਾ ਪ੍ਰਧਾਨ ਦਰਜ਼ਾ ਚਾਰ, ਜੈਵੀਰ ਪੀ.ਡਬਲਿਊ.ਡੀ, ਸਤਪਾਲ ਸਿੱਖਿਆ ਵਿਭਾਗ, ਗੁਰਵਿੰਦਰ ਸਿੰਘ, ਪ੍ਰੇਮ ਸਿੰਘ ਸੁਪਰਡੈਂਟ, ਰਜਿੰਦਰ ਕੌਰ ਡੀ.ਸੀ. ਦਫਤਰ, ਗੁਰਬਾਜ਼ ਸਿੰਘ ਮੱਲ੍ਹੀ, ਗੁਰਚਰਨ ਸਿੰਘ, ਸਤਿੰਦਰਪਾਲ ਸਿੰਘ, ਮੁਨੀਸ਼ ਵਰਮਾ, ਦਲਬੀਰ ਸਿੰਘ, ਰੁਪਿੰਦਰ ਪਾਲ, ਪ੍ਰੇਮ ਸਿੰਘ, ਧਰਮ ਸਿੰਘ, ਜਗਦੇਵ ਸਿੰਘ, ਤਲਵਿੰਦਰ ਸਿੰਘ, ਆਕਾਸ਼ਦੀਪ, ਧਰਮਪਾਲ ਸਿੰਘ ਪਾਲੀ, ਮੁਨੀਸ਼ ਵਰਮਾ, ਗੁਰਦਾਸ ਸਿੰਘ, ਗੁਰਚਰਨ ਸਿੰਘ, ਕਿਰਨਪਾਲ ਕੌਰ, ਵਿਨੋਦ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਆਗੂਆਂ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।